ਪੰਜਾਬ ਦੇ ਵਿੱਚ ਵਧ ਰਿਹਾ ਨਸ਼ੇ ਦਾ ਕਾਰੋਬਾਰ ਪੰਜਾਬ ਦੇ ਲੋਕਾਂ ਲਈ ਅਤੇ ਨੌਜਵਾਨਾਂ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਕਿਉਂਕਿ ਅਸੀਂ ਦੇਖਦੇ ਹੀ ਹਾਂ ਕਿ ਹਰ ਰੋਜ ਪੰਜਾਬ ਦੇ ਵਿੱਚ ਬਹੁਤ ਸਾਰੇ ਨੌਜਵਾਨ ਜੋ ਨਸ਼ਿਆਂ ਦੇ ਕਾਰਨ ਮੌਤ ਦੇ ਘਾਟ ਉਤਾਰ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਹੁਣ ਸੱਤਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ ਜਿਸ ਦੇ ਕਰਕੇ ਪੰਜਾਬ ਦੀ ਨੌਜਵਾਨੀ ਖਤਰੇ ਦੇ ਵਿੱਚ ਹੈ ਜੇ ਕੋਈ ਇਨਸਾਨ ਪੰਜਾਬ ਦੇ ਵਿੱਚੋਂ ਉੱਠ ਕੇ ਨਸ਼ਿਆਂ ਦੇ ਖਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦੱਬ ਲਿਆ ਜਾਂਦਾ ਹੈ ਇਸ ਤਰ੍ਹਾਂ ਦੀ
ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦਾ ਇੱਕ ਨੌਜਵਾਨ ਜੋ ਨਸ਼ਿਆਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਿਹਾ ਸੀ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਉਸ ਨੌਜਵਾਨ ਦਾ ਨਾਮ ਪਰਵਿੰਦਰ ਸਿੰਘ ਝੋਟਾ ਹੈ ਇਹ ਨੌਜਵਾਨ ਮਾਨਸਾ ਦਾ ਰਹਿਣ ਵਾਲਾ ਹੈ ਪੁਲਿਸ ਦੇ ਵੱਲੋਂ ਇਸ ਨੌਜਵਾਨ ਦੇ ਘਰ ਆ ਕੇ ਇਸ ਨੂੰ ਫੜ ਲਿਆ ਜਾਂਦਾ ਹੈ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ
ਪੁਲਿਸ ਦੇ ਵੱਲੋਂ ਇਸ ਨੌਜਵਾਨ ਦੇ ਘਰ ਉੱਪਰ ਪੱਥਰ ਬਾਜ਼ੀ ਵੀ ਕੀਤੀ ਗਈ ਅਤੇ ਇਸ ਦੇ ਘਰ ਦੇ ਗੇਟ ਵੀ ਭੰਨੇ ਗਏ ਇਸ ਖਬਰ ਦੇ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਬਹੁਤ ਟਾਈਮ ਤੋਂ ਨਸ਼ਿਆਂ ਦੇ ਖਿਲਾਫ ਆਪਣੀ ਆਵਾਜ਼ ਉਠਾ ਰਿਹਾ ਸੀ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਤੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ ਕਮੈਂਟਾਂ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਜੇ ਕੋਈ ਇਨਸਾਨ ਨਸ਼ਿਆਂ ਦੇ
ਖਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦੱਬ ਦਿੱਤਾ ਜਾਂਦਾ ਹੈ ਅਤੇ ਲੋਕ ਇਹ ਵੀ ਕਹਿ ਰਹੇ ਹਨ ਜੋ ਕੰਮ ਸਰਕਾਰਾਂ ਨੂੰ ਕਰਨਾ ਚਾਹੀਦਾ ਹੈ ਉਹ ਲੋਕ ਕਰ ਰਹੇ ਹਨ ਪਰ ਉਨ੍ਹਾਂ ਨੂੰ ਵੀ ਗਿਰਫ਼ਤਾਰ ਕਰ ਲਿਆ ਜਾਂਦਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ, ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ ਨੂੰ ਫੌਲੋ ਕਰੋ। ਧੰਨਵਾਦ ਜੀ।
No comments